Wednesday, July 29Punjabi People

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁਸਲਿਮ ਭਾਈਚਾਰੇ ਅਤੇ ਸਮੂਹ ਪੰਜਾਬ ਵਾਸੀਆਂ ਨੂੰ ਈਦ ਦੇ ਤਿਉਹਾਰ ਦੀਆਂ ਮੁਬਾਰਕਾਂ ਦਿੱਤੀਆਂ

ਸ੍ਰੀ ਅਨੰਦਪੁਰ ਸਾਹਿਬ, 21 ਮਾਰਚ 2026: ਪੰਜਾਬ ਦੇ ਸਿੱਖਿਆ, ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਈਦ ਦੇ ਪਵਿੱਤਰ ਤਿਉਹਾਰ ਮੌਕੇ ਮੁਸਲਿਮ ਭਾਈਚਾਰੇ ਸਮੇਤ ਪੰਜਾਬ ਅਤੇ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ।

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਾਂਝੀ ਸੰਸਕ੍ਰਿਤੀ ਅਤੇ ਕੌਮੀ ਏਕਤਾ ਦੀ ਮਿਸਾਲ ਹੈ, ਜਿੱਥੇ ਹਰ ਧਰਮ ਦੇ ਲੋਕ ਇਕੱਠੇ ਹੋ ਕੇ ਤਿਉਹਾਰ ਮਨਾਉਂਦੇ ਹਨ। ਉਨ੍ਹਾਂ ਜ਼ੋਰ ਦਿੱਤਾ ਕਿ ਇਹ ਭਾਈਚਾਰਾ ਅਤੇ ਆਪਸੀ ਸਨਮਾਨ ਹੀ ਸਾਡੇ ਸਮਾਜ ਦੀ ਅਸਲੀ ਤਾਕਤ ਹੈ।

ਸ. ਬੈਂਸ ਨੇ ਸਰਬੱਤ ਦੇ ਭਲੇ ਲਈ ਅਰਦਾਸ ਕਰਦਿਆਂ ਦੇਸ਼ ਅਤੇ ਦੁਨੀਆ ਵਿੱਚ ਅਮਨ ਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਵਿਸ਼ਵ ਪੱਧਰ ‘ਤੇ ਸ਼ਾਂਤੀ ਦੀ ਬਹੁਤ ਲੋੜ ਹੈ ਅਤੇ ਦੇਸ਼ਾਂ ਵਿਚਾਲੇ ਚੱਲ ਰਹੇ ਟਕਰਾਵ ਜਲਦੀ ਖਤਮ ਹੋਣੇ ਚਾਹੀਦੇ ਹਨ।

ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਸਾਰੇ ਦੇਸ਼ ਟਕਰਾਅ ਦੀ ਬਜਾਏ ਸੰਵਾਦ ਅਤੇ ਸਹਿਯੋਗ ਦਾ ਰਸਤਾ ਅਪਣਾਉਣ, ਕਿਉਂਕਿ ਗੱਲਬਾਤ ਹੀ ਸਮੱਸਿਆਵਾਂ ਦਾ ਸਥਾਈ ਹੱਲ ਹੈ ਜੋ ਦੁਨੀਆ ਵਿੱਚ ਸਥਿਰਤਾ ਲਿਆ ਸਕਦਾ ਹੈ।

ਅੰਤ ਵਿੱਚ ਉਨ੍ਹਾਂ ਲੋਕਾਂ ਨੂੰ ਭਾਈਚਾਰੇ ਅਤੇ ਅਮਨ ਬਣਾਈ ਰੱਖਣ ਲਈ ਮਿਲਜੁਲ ਕੇ ਯਤਨ ਕਰਨ ਦੀ ਅਪੀਲ ਕੀਤੀ ਅਤੇ ਇੱਕ ਵਾਰ ਫਿਰ ਸਭ ਨੂੰ ਈਦ ਦੀਆਂ ਦਿਲੋਂ ਵਧਾਈਆਂ ਦਿੱਤੀਆਂ।

Leave a Reply

Your email address will not be published. Required fields are marked *