Saturday, May 23Punjabi People

ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਦਾ 88ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਵਾਂ ‘ਤੇ ਛਾਪੇ, 239 ਗ੍ਰਿਫ਼ਤਾਰ

ਚੰਡੀਗੜ੍ਹ, 18 ਅਪ੍ਰੈਲ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਚੱਲ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 88ਵੇਂ ਦਿਨ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸੰਬੰਧਿਤ ਪਛਾਣ ਕੀਤੀਆਂ 639 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ।

ਇਹ ਮੁਹਿੰਮ 20 ਜਨਵਰੀ 2026 ਨੂੰ ਡੀਜੀਪੀ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ, ਜਿਸ ਦਾ ਮਕਸਦ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣਾ ਹੈ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰ ’ਤੇ ਪੁਲਿਸ ਟੀਮਾਂ ਲਗਾਤਾਰ ਕਾਰਵਾਈ ਕਰ ਰਹੀਆਂ ਹਨ।

ਅੱਜ ਦੀ ਕਾਰਵਾਈ ਦੌਰਾਨ ਪੁਲਿਸ ਨੇ ਚਾਰ ਹਥਿਆਰਾਂ ਸਮੇਤ 239 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਨਾਲ ਮੁਹਿੰਮ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 22,144 ਤੱਕ ਪਹੁੰਚ ਗਈ ਹੈ।

ਇਸ ਦੇ ਨਾਲ ਹੀ 116 ਵਿਅਕਤੀਆਂ ਖ਼ਿਲਾਫ਼ ਰੋਕਥਾਮੀ ਕਾਰਵਾਈ ਕੀਤੀ ਗਈ, ਜਦਕਿ 116 ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਨੇ ਛੇ ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕੀਤਾ।

ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ’ਤੇ ਗੁਪਤ ਤੌਰ ’ਤੇ ਜਾਣਕਾਰੀ ਸਾਂਝੀ ਕਰਕੇ ਅਪਰਾਧ ਦੇ ਖ਼ਿਲਾਫ਼ ਲੜਾਈ ਵਿੱਚ ਸਹਿਯੋਗ ਦੇਣ।ਇਸਦੇ ਨਾਲ-ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 413ਵੇਂ ਦਿਨ ਪੁਲਿਸ ਨੇ 89 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 74.5 ਕਿਲੋ ਹੈਰੋਇਨ, 3299 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 13,080 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਮੁਹਿੰਮ ਤਹਿਤ ਹੁਣ ਤੱਕ ਕੁੱਲ 59,476 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਚੁੱਕਾ ਹੈ।

ਇਸ ਤੋਂ ਇਲਾਵਾ ਨਸ਼ਾ ਛੁਡਾਊ ਉਪਰਾਲਿਆਂ ਤਹਿਤ ਅੱਜ 28 ਵਿਅਕਤੀਆਂ ਨੂੰ ਇਲਾਜ ਅਤੇ ਮੁੜ ਵਸੇਬੇ ਲਈ ਤਿਆਰ ਕੀਤਾ ਗਿਆ।

Leave a Reply

Your email address will not be published. Required fields are marked *