
ਅੰਮ੍ਰਿਤਸਰ / ਚੰਡੀਗੜ੍ਹ, 3 ਮਈ 2026: ਪੰਜਾਬ ਦੀ ਪੰਥਕ ਅਤੇ ਸਿਆਸੀ ਸਥਿਤੀ ਵਿੱਚ ਇੱਕ ਵੱਡਾ ਮੋੜ ਆਇਆ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ Kultar Singh Sandhwan ਨੂੰ 8 ਮਈ ਨੂੰ Sri Akal Takht Sahib ਵਿਖੇ ਪੇਸ਼ ਹੋਣ ਲਈ ਤਲਬ ਕੀਤਾ ਗਿਆ ਹੈ। ਇਹ ਫੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਥਕ ਇਕੱਤਰਤਾ ਦੌਰਾਨ ਲਿਆ ਗਿਆ।
ਇਸ ਮੌਕੇ ਜਥੇਦਾਰ Giani Kuldeep Singh Gargaj ਨੇ ਐਲਾਨ ਕਰਦਿਆਂ ਕਿਹਾ ਕਿ ਬੇਅਦਬੀ ਕਾਨੂੰਨ ਵਰਗੇ ਸੰਵੇਦਨਸ਼ੀਲ ਮਾਮਲੇ ‘ਤੇ ਵਿਧਾਨ ਸਭਾ ਵਿੱਚ ਕਾਨੂੰਨ ਬਣਾਉਣ ਤੋਂ ਪਹਿਲਾਂ ਪੰਥ ਦੀ ਰਾਇ ਨਹੀਂ ਲਈ ਗਈ। ਉਨ੍ਹਾਂ ਸਵਾਲ ਉਠਾਇਆ ਕਿ ਪੰਥ ਦੀ ਸਹਿਮਤੀ ਤੋਂ ਬਿਨਾਂ ਇਸ ਤਰ੍ਹਾਂ ਦਾ ਕਾਨੂੰਨ ਕਿਵੇਂ ਪਾਸ ਕੀਤਾ ਗਿਆ।
ਜਥੇਦਾਰ ਨੇ ਕਿਹਾ ਕਿ ਇਸ ਮਾਮਲੇ ‘ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੋਂ ਸਪੱਸ਼ਟੀਕਰਨ ਮੰਗਿਆ ਜਾਵੇਗਾ ਅਤੇ ਉਨ੍ਹਾਂ ਨੂੰ 8 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਪੱਖ ਰੱਖਣਾ ਹੋਵੇਗਾ।
ਇਸ ਫੈਸਲੇ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਚਰਚਾਵਾਂ ਹੋਰ ਤੇਜ਼ ਹੋ ਗਈਆਂ ਹਨ। ਹੁਣ ਸਭ ਦੀਆਂ ਨਜ਼ਰਾਂ 8 ਮਈ ‘ਤੇ ਟਿਕੀਆਂ ਹੋਈਆਂ ਹਨ ਕਿ ਸਪੀਕਰ ਸੰਧਵਾਂ ਇਸ ਤਲਬੀ ਨੂੰ ਕਿਵੇਂ ਲੈਂਦੇ ਹਨ ਅਤੇ ਆਪਣਾ ਕੀ ਸਟੈਂਡ ਰੱਖਦੇ ਹਨ।
