
ਚੰਡੀਗੜ੍ਹ, 2 ਮਈ 2026: ‘ਆਮ ਆਦਮੀ ਪਾਰਟੀ’ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰ ਸੰਦੀਪ ਪਾਠਕ ਖ਼ਿਲਾਫ਼ ਪੰਜਾਬ ਪੁਲਿਸ ਨੇ ਸੂਬੇ ਦੇ ਦੋ ਵੱਖ-ਵੱਖ ਜ਼ਿਲ੍ਹਿਆਂ ਵਿੱਚ ਗੈਰ-ਜ਼ਮਾਨਤੀ ਧਾਰਾਵਾਂ ਹੇਠ ਦੋ ਐਫਆਈਆਰ ਦਰਜ ਕੀਤੀਆਂ ਹਨ। ਸਰਕਾਰੀ ਸੂਤਰਾਂ ਮੁਤਾਬਕ ਪਾਠਕ ਦੀ ਕਿਸੇ ਵੀ ਵੇਲੇ ਗ੍ਰਿਫ਼ਤਾਰੀ ਹੋ ਸਕਦੀ ਹੈ।
ਸੂਤਰਾਂ ਅਨੁਸਾਰ ਸੰਦੀਪ ਪਾਠਕ ਖ਼ਿਲਾਫ਼ ਦਰਜ ਮਾਮਲਿਆਂ ਦੀ ਜਾਂਚ ਜਾਰੀ ਹੈ ਅਤੇ ਪੁਲਿਸ ਵੱਲੋਂ ਅਗਲੀ ਕਾਰਵਾਈ ਲਈ ਤਿਆਰੀ ਕੀਤੀ ਜਾ ਰਹੀ ਹੈ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਵਿਰੁੱਧ ਦਰਜ ਕੀਤੇ ਗਏ ਮਾਮਲੇ ਗੈਰ-ਜ਼ਮਾਨਤੀ ਹਨ, ਜਿਸ ਕਾਰਨ ਪੁਲਿਸ ਕਿਸੇ ਵੀ ਸਮੇਂ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਸਕਦੀ ਹੈ।
ਜ਼ਿਕਰਯੋਗ ਹੈ ਕਿ ਸੰਦੀਪ ਪਾਠਕ ਸਮੇਤ ਆਮ ਆਦਮੀ ਪਾਰਟੀ ਦੇ ਛੇ ਰਾਜ ਸਭਾ ਮੈਂਬਰਾਂ ਨੇ ਹਾਲ ਹੀ ਵਿੱਚ ਬਗਾਵਤ ਕਰਦੇ ਹੋਏ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਦਾਮਨ ਥਾਮ ਲਿਆ ਸੀ।
