
ਚੰਡੀਗੜ੍ਹ / ਪਟਿਆਲਾ, 18 ਮਈ 2026: ਪੰਜਾਬ ਨੂੰ ਅਪਰਾਧ ਮੁਕਤ ਅਤੇ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪੰਜਾਬ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਮਿਲੀ ਹੈ। ਕਾਊਂਟਰ ਇੰਟੈਲੀਜੈਂਸ ਪਟਿਆਲਾ ਦੀ ਸੀਆਈ ਯੂਨਿਟ Malerkotla ਨੇ ਜਾਅਲੀ ਭਾਰਤੀ ਕਰੰਸੀ ਨੋਟਾਂ (ਐਫਆਈਸੀਐਨ) ਦੇ ਗੈਰਕਾਨੂੰਨੀ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ 5.50 ਲੱਖ ਰੁਪਏ ਦੀ ਜਾਅਲੀ ਭਾਰਤੀ ਕਰੰਸੀ ਵੀ ਬਰਾਮਦ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ Gaurav Yadav ਨੇ ਦੱਸਿਆ ਕਿ ਬਰਾਮਦ ਕੀਤੀ ਗਈ ਸਾਰੀ ਜਾਅਲੀ ਕਰੰਸੀ 500 ਰੁਪਏ ਦੇ ਨੋਟਾਂ ਦੇ ਰੂਪ ਵਿੱਚ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਜਾਅਲੀ ਕਰੰਸੀ ਦੇ ਸਰਕੂਲੇਸ਼ਨ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਲਈ ਵੱਡੀ ਸਫ਼ਲਤਾ ਸਾਬਤ ਹੋਈ ਹੈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਨਾਜ਼ਰ ਖਾਨ ਵਾਸੀ ਪਿੰਡ ਝੁਨੀਰ, Malerkotla; ਰਾਜ ਮੁਹੰਮਦ ਵਾਸੀ Dhuri, ਜ਼ਿਲ੍ਹਾ Sangrur; ਮੁਖਤਿਆਰ ਸਿੰਘ ਉਰਫ਼ ਗੁਰਜੀਤ ਸਿੰਘ ਵਾਸੀ ਪਿੰਡ ਮਲਿਕਪੁਰ, ਜ਼ਿਲ੍ਹਾ Jind ਅਤੇ ਆਸਿਫ਼ ਅਲੀ ਵਾਸੀ Malerkotla ਵਜੋਂ ਹੋਈ ਹੈ।
ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਰਾਜ ਮੁਹੰਮਦ ਪਹਿਲਾਂ ਤੋਂ ਹੀ ਅਪਰਾਧਿਕ ਪਿਛੋਕੜ ਰੱਖਦਾ ਹੈ ਅਤੇ ਉਸ ਵਿਰੁੱਧ ਐਨਡੀਪੀਐਸ ਐਕਟ ਤਹਿਤ ਇੱਕ ਮਾਮਲਾ ਦਰਜ ਹੈ। ਪੁਲਿਸ ਵੱਲੋਂ ਹੁਣ ਇਸ ਗਿਰੋਹ ਦੇ ਹੋਰ ਸਬੰਧਾਂ ਅਤੇ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਰੈਕਟ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਕੀਤੀ ਜਾ ਸਕੇ।
ਇਸ ਆਪਰੇਸ਼ਨ ਬਾਰੇ ਹੋਰ ਜਾਣਕਾਰੀ ਦਿੰਦਿਆਂ ਏਆਈਜੀ ਸੀਆਈ ਪਟਿਆਲਾ Dr. Simrat Kaur ਨੇ ਦੱਸਿਆ ਕਿ ਸੀਆਈ ਯੂਨਿਟ Malerkotla ਦੀ ਟੀਮ ਨੇ ਪਹਿਲੇ ਪੜਾਅ ਵਿੱਚ ਨਾਜ਼ਰ ਖਾਨ ਅਤੇ ਰਾਜ ਮੁਹੰਮਦ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਲੱਖ ਰੁਪਏ ਦੀ ਜਾਅਲੀ ਕਰੰਸੀ ਬਰਾਮਦ ਕੀਤੀ। ਇਸ ਤੋਂ ਬਾਅਦ ਜਾਂਚ ਨੂੰ ਅੱਗੇ ਵਧਾਉਂਦਿਆਂ ਮੁਖਤਿਆਰ ਸਿੰਘ ਉਰਫ਼ ਗੁਰਜੀਤ ਸਿੰਘ ਅਤੇ ਆਸਿਫ਼ ਅਲੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਕੋਲੋਂ ਹੋਰ 1.50 ਲੱਖ ਰੁਪਏ ਦੀ ਜਾਅਲੀ ਕਰੰਸੀ ਬਰਾਮਦ ਹੋਈ।
ਉਨ੍ਹਾਂ ਕਿਹਾ ਕਿ ਜਾਂਚ ਹਾਲੇ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਨਾਲ ਜੁੜੇ ਹੋਰ ਖੁਲਾਸੇ, ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
ਇਸ ਮਾਮਲੇ ਸਬੰਧੀ ਥਾਣਾ ਅਮਰਗੜ੍ਹ, Malerkotla ਵਿਖੇ ਐਫਆਈਆਰ ਨੰਬਰ 159 ਮਿਤੀ 17 ਮਈ 2026 ਨੂੰ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 179 ਅਤੇ 180 ਤਹਿਤ ਦਰਜ ਕੀਤੀ ਗਈ ਹੈ।
