Wednesday, July 29Punjabi People

ਮਾਨਸਾ ਪੁਲਿਸ ਨੇ ਏ.ਟੀ.ਐਮ. ਚੋਰੀ ਕਰਨ ਵਾਲੇ ਗਿਰੋਹ ਦੇ 5 ਮੈਂਬਰਾਂ ਨੂੰ ਕੀਤਾ ਕਾਬੂ : ਭਾਗੀਰਥ ਸਿੰਘ ਮੀਨਾ

ਮਾਨਸਾ, 9 ਅਪ੍ਰੈਲ 2026: ਸੀਨੀਅਰ ਕਪਤਾਨ ਪੁਲਿਸ ਮਾਨਸਾ ਸ੍ਰੀ ਭਾਗੀਰਥ ਸਿੰਘ ਮੀਨਾ (ਆਈ.ਪੀ.ਐੱਸ.) ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਸ੍ਰੀ ਹਰਜੀਤ ਸਿੰਘ ਦੀ ਅਗਵਾਈ ਹੇਠ ਮਾਨਸਾ ਪੁਲਿਸ ਨੇ ਏ.ਟੀ.ਐਮ. ਚੋਰੀ ਕਰਨ ਵਾਲੇ ਗਿਰੋਹ ਦੇ 5 ਮੈਂਬਰਾਂ ਨੂੰ ਕਾਬੂ ਕਰਨ ਵਿੱਚ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਦੋਸ਼ੀਆਂ ਕੋਲੋਂ ਚੋਰੀ ਕੀਤੀ ਏ.ਟੀ.ਐਮ. ਮਸ਼ੀਨ ਦੇ ਹਿੱਸੇ ਅਤੇ ਨਕਦੀ ਵੀ ਬਰਾਮਦ ਕੀਤੀ ਗਈ ਹੈ।

ਐੱਸ.ਐੱਸ.ਪੀ. ਨੇ ਦੱਸਿਆ ਕਿ 1 ਅਪ੍ਰੈਲ 2026 ਨੂੰ ਸੂਚਨਾ ਪ੍ਰਾਪਤ ਹੋਈ ਕਿ 31 ਮਾਰਚ ਦੀ ਰਾਤ ਨੂੰ ਝੁਨੀਰ ਵਿਖੇ ਸਰਦੂਲਗੜ੍ਹ ਰੋਡ ‘ਤੇ ਸਥਿਤ ਐੱਸ.ਬੀ.ਆਈ. ਦੇ ਏ.ਟੀ.ਐਮ. ਦਾ ਤਾਲਾ ਤੋੜ ਕੇ ਅਣਪਛਾਤੇ ਵਿਅਕਤੀਆਂ ਵੱਲੋਂ ਮਸ਼ੀਨ ਚੋਰੀ ਕਰ ਲਈ ਗਈ। ਬੈਂਕ ਰਿਕਾਰਡ ਮੁਤਾਬਕ ਇਸ ਵਿੱਚ 33,28,000 ਰੁਪਏ ਮੌਜੂਦ ਸਨ। ਇਸ ਸਬੰਧੀ ਸੁਖਵੀਰ ਸਿੰਘ (ਲੋਕੇਸ਼ਨ ਰਿਪ੍ਰਜ਼ੈਂਟੇਟਿਵ, ਐਨ.ਸੀ.ਆਰ. ਐਟਲੀਓਸ) ਦੇ ਬਿਆਨ ‘ਤੇ ਥਾਣਾ ਝੁਨੀਰ ਵਿੱਚ ਮੁਕੱਦਮਾ ਨੰਬਰ 45 ਮਿਤੀ 01.04.2026 ਧਾਰਾ 331(4), 305 ਬੀ.ਐਨ.ਐੱਸ. ਅਧੀਨ ਅਣਪਛਾਤਿਆਂ ਖ਼ਿਲਾਫ਼ ਦਰਜ ਕੀਤਾ ਗਿਆ।

ਉਨ੍ਹਾਂ ਹੋਰ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਸ੍ਰੀ ਮਨਮੋਹਨ ਸਿੰਘ ਔਲਖ ਐੱਸ.ਪੀ. (ਇਨਵੈਸਟੀਗੇਸ਼ਨ), ਸ੍ਰੀ ਜਸਵਿੰਦਰ ਸਿੰਘ ਡੀ.ਐਸ.ਪੀ. (ਡੀ) ਅਤੇ ਸ੍ਰੀ ਮਨਜੀਤ ਸਿੰਘ ਡੀ.ਐਸ.ਪੀ. (ਸਰਦੂਲਗੜ੍ਹ) ਦੀ ਨਿਗਰਾਨੀ ਹੇਠ ਇੰਸਪੈਕਟਰ ਬਿਕਰਮਜੀਤ ਸਿੰਘ ਮੁੱਖ ਅਫਸਰ ਥਾਣਾ ਝੁਨੀਰ ਦੀ ਅਗਵਾਈ ਵਿੱਚ ਕੀਤੀ ਗਈ। ਤਕਨੀਕੀ ਢੰਗ ਨਾਲ ਤਫਤੀਸ਼ ਕਰਦੇ ਹੋਏ ਪੁਲਿਸ ਨੇ ਮੁਖਬਰੀ ਦੇ ਆਧਾਰ ‘ਤੇ ਦੋਸ਼ੀਆਂ ਨੂੰ ਟਰੇਸ ਕਰਕੇ ਦਲਜੀਤ ਸਿੰਘ, ਮਨਪ੍ਰੀਤ ਸਿੰਘ ਉਰਫ ਕਾਲਾ, ਭੁਪਿੰਦਰ ਸਿੰਘ ਉਰਫ ਭਿੰਦਾ, ਗੁਰਭੇਜ ਸਿੰਘ ਉਰਫ ਭੇਜਾ ਅਤੇ ਦੀਪਕ ਪੰਡਤ ਨੂੰ ਨਾਮਜ਼ਦ ਕੀਤਾ।

ਐੱਸ.ਐੱਸ.ਪੀ. ਨੇ ਦੱਸਿਆ ਕਿ 7 ਅਪ੍ਰੈਲ 2026 ਨੂੰ ਨਾਕਾਬੰਦੀ ਦੌਰਾਨ ਜਟਾਣਾ ਕੈਂਚੀਆਂ ਨੇੜੇ ਇਨ੍ਹਾਂ ਦੋਸ਼ੀਆਂ ਨੂੰ XUV-500 ਗੱਡੀ ਸਮੇਤ ਗ੍ਰਿਫਤਾਰ ਕੀਤਾ ਗਿਆ। 8 ਅਪ੍ਰੈਲ ਨੂੰ ਪੁੱਛਗਿੱਛ ਦੌਰਾਨ ਦੋਸ਼ੀਆਂ ਦੀ ਨਿਸ਼ਾਨਦੇਹੀ ‘ਤੇ ਭੁਪਿੰਦਰ ਸਿੰਘ ਦੇ ਘਰੋਂ 10,60,000 ਰੁਪਏ ਅਤੇ ਦਲਜੀਤ ਸਿੰਘ ਦੇ ਘਰੋਂ 10,00,000 ਰੁਪਏ, ਕੁੱਲ 20,60,000 ਰੁਪਏ ਬਰਾਮਦ ਕੀਤੇ ਗਏ। ਇਸ ਤੋਂ ਬਾਅਦ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 2 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ।

ਉਨ੍ਹਾਂ ਕਿਹਾ ਕਿ 9 ਅਪ੍ਰੈਲ 2026 ਨੂੰ ਦੋਸ਼ੀਆਂ ਦੀ ਨਿਸ਼ਾਨਦੇਹੀ ‘ਤੇ ਭਾਖੜਾ ਨਹਿਰ ਨੇੜੇ ਤੋਂ ਏ.ਟੀ.ਐਮ. ਮਸ਼ੀਨ ਦਾ ਹਿੱਸਾ ਵੀ ਬਰਾਮਦ ਕੀਤਾ ਗਿਆ ਹੈ ਅਤੇ ਇਸ ਸਬੰਧੀ ਹੋਰ ਧਾਰਾਵਾਂ ਵੀ ਜੋੜੀਆਂ ਗਈਆਂ ਹਨ।

ਐੱਸ.ਐੱਸ.ਪੀ. ਨੇ ਕਿਹਾ ਕਿ ਗ੍ਰਿਫਤਾਰ ਵਿਅਕਤੀਆਂ ਤੋਂ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਜਾਰੀ ਹੈ ਅਤੇ ਉਮੀਦ ਹੈ ਕਿ ਇਸ ਨਾਲ ਹੋਰ ਚੋਰੀ ਦੀਆਂ ਵਾਰਦਾਤਾਂ ਦਾ ਵੀ ਖੁਲਾਸਾ ਹੋ ਸਕਦਾ

Leave a Reply

Your email address will not be published. Required fields are marked *