
ਚੰਡੀਗੜ੍ਹ / ਬਠਿੰਡਾ, 18 ਮਾਰਚ 2026: ਮੁੱਖ ਮੰਤਰੀ Bhagwant Singh Mann ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਨੇ ਦੋ ਵਿਅਕਤੀਆਂ ਨੂੰ ਦੋ ਹੈਂਡ ਗ੍ਰਨੇਡਾਂ ਸਮੇਤ ਗ੍ਰਿਫ਼ਤਾਰ ਕਰਕੇ ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ Gaurav Yadav ਵੱਲੋਂ ਸਾਂਝੀ ਕੀਤੀ ਗਈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਬੂਟਾ ਸਿੰਘ ਉਰਫ਼ ਗੁਰਪ੍ਰੀਤ ਸਿੰਘ ਉਰਫ਼ ਗੋਪੂ (ਵਾਸੀ ਗਿੱਲਵਾਲੀ, ਫਿਰੋਜ਼ਪੁਰ) ਅਤੇ ਹਰਮੰਦਰ ਸਿੰਘ ਉਰਫ਼ ਨਿੱਕਾ (ਵਾਸੀ ਮੋਠਾਂਵਾਲੀ, ਮੋਗਾ) ਵਜੋਂ ਹੋਈ ਹੈ।
ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਬਰਾਮਦ ਕੀਤੇ ਗਏ ਗ੍ਰਨੇਡ ਸਰਹੱਦ ਪਾਰ ਤੋਂ ਚੱਲ ਰਹੀ ਗੈਰਕਾਨੂੰਨੀ ਸਪਲਾਈ ਚੇਨ ਦਾ ਹਿੱਸਾ ਸਨ, ਜਿਨ੍ਹਾਂ ਦਾ ਮਕਸਦ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਖ਼ਰਾਬ ਕਰਨਾ ਸੀ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਡੂੰਘੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਮਾਡਿਊਲ ਨਾਲ ਜੁੜੇ ਹੋਰ ਸਬੰਧਾਂ ਅਤੇ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ।
ਆਪ੍ਰੇਸ਼ਨ ਬਾਰੇ ਹੋਰ ਜਾਣਕਾਰੀ ਦਿੰਦਿਆਂ ਏ.ਆਈ.ਜੀ. ਸੀ.ਆਈ. ਬਠਿੰਡਾ Avneet Kaur Sidhu ਨੇ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਸੂਤਰਾਂ ਤੋਂ ਸੂਚਨਾ ਮਿਲੀ ਸੀ ਕਿ ਅੱਤਵਾਦੀ ਮਾਡਿਊਲ ਨਾਲ ਸੰਬੰਧਤ ਦੋ ਵਿਅਕਤੀ ਹੈਂਡ ਗ੍ਰਨੇਡ ਹਾਸਲ ਕਰ ਚੁੱਕੇ ਹਨ। ਇਸ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਮੋਗਾ-ਫਿਰੋਜ਼ਪੁਰ ਰੋਡ ਤੋਂ ਦੋਵਾਂ ਨੂੰ ਕਾਬੂ ਕਰ ਲਿਆ ਅਤੇ ਉਨ੍ਹਾਂ ਕੋਲੋਂ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ।
ਉਨ੍ਹਾਂ ਕਿਹਾ ਕਿ ਕਾਊਂਟਰ ਇੰਟੈਲੀਜੈਂਸ ਦੀ ਚੁਸਤ ਅਤੇ ਤੁਰੰਤ ਕਾਰਵਾਈ ਨਾਲ ਇੱਕ ਸੰਭਾਵਿਤ ਵੱਡੀ ਵਾਰਦਾਤ ਨੂੰ ਟਾਲ ਦਿੱਤਾ ਗਿਆ ਹੈ।
ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਫਾਜ਼ਿਲਕਾ ਵਿੱਚ ਵਿਸਫੋਟਕ ਐਕਟ ਦੀਆਂ ਧਾਰਾਵਾਂ 3, 4 ਅਤੇ 5 ਤਹਿਤ ਐਫਆਈਆਰ ਨੰਬਰ 06, ਮਿਤੀ 17.03.2026 ਦਰਜ ਕੀਤੀ ਗਈ ਹੈ।
