Wednesday, July 29Punjabi People

ਪਛੜੇ ਵਰਗਾਂ, ਘੱਟ ਗਿਣਤੀ ਵਰਗਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ: ਸੰਦੀਪ ਸੈਣੀ

ਚੰਡੀਗੜ੍ਹ, 28 ਜਨਵਰੀ 2026: ਪੰਜਾਬ ਸਰਕਾਰ ਪਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਆਰਥਿਕ ਸਥਿਤੀ ਮਜ਼ਬੂਤ ਕਰਨ ਅਤੇ ਉਨ੍ਹਾਂ ਨੂੰ ਮੁੱਖ ਧਾਰਾ ਨਾਲ ਜੋੜਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਪੰਜਾਬ ਪਛੜੀਆਂ ਸ਼੍ਰੇਣੀਆਂ, ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਵੱਲੋਂ ਇਨ੍ਹਾਂ ਵਰਗਾਂ ਦੇ ਲੋਕਾਂ ਨੂੰ ਸਵੈ-ਰੁਜ਼ਗਾਰ ਸਥਾਪਿਤ ਕਰਨ ਅਤੇ ਵਿਦਿਆਰਥੀਆਂ ਨੂੰ ਦੇਸ਼ ਤੇ ਵਿਦੇਸ਼ ਵਿੱਚ ਉਚੇਰੀ ਸਿੱਖਿਆ ਪ੍ਰਾਪਤ ਕਰਨ ਲਈ ਘੱਟ ਵਿਆਜ ਦਰਾਂ ‘ਤੇ ਕਰਜ਼ੇ ਮੁਹੱਈਆ ਕਰਵਾਏ ਜਾ ਰਹੇ ਹਨ।

ਇਹ ਜਾਣਕਾਰੀ ਦਿੰਦਿਆਂ ਬੈਕਫਿੰਕੋ ਦੇ ਚੇਅਰਮੈਨ ਸ੍ਰੀ ਸੰਦੀਪ ਸੈਣੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਦੇ ਉਥਾਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਆਤਮਨਿਰਭਰ ਬਣਾਉਣ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾ ਰਹੀ ਹੈ।

ਸ੍ਰੀ ਸੈਣੀ ਨੇ ਦੱਸਿਆ ਕਿ ਸਾਲ 2025-26 ਦੌਰਾਨ ਐਨ.ਐਮ.ਡੀ. ਸਕੀਮ ਅਧੀਨ ਪੰਜਾਬ ਦੇ ਘੱਟ ਗਿਣਤੀ ਵਰਗਾਂ—ਜਿਨ੍ਹਾਂ ਵਿੱਚ ਸਿੱਖ, ਮੁਸਲਿਮ, ਕ੍ਰਿਸ਼ਚਨ, ਪਾਰਸੀ, ਬੋਧੀ ਅਤੇ ਜੈਨੀ ਸਮੁਦਾਇ ਸ਼ਾਮਲ ਹਨ—ਦੇ 256 ਲਾਭਪਾਤਰੀਆਂ ਨੂੰ 1 ਅਪ੍ਰੈਲ 2025 ਤੋਂ 31 ਦਸੰਬਰ 2025 ਤੱਕ ਕੁੱਲ 8.25 ਕਰੋੜ ਰੁਪਏ ਦੇ ਕਰਜ਼ੇ ਵੰਡੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਕਰਜ਼ੇ ਲੋਕਾਂ ਨੂੰ ਆਪਣੇ ਕਾਰੋਬਾਰ ਸਥਾਪਿਤ ਕਰਨ ਅਤੇ ਆਰਥਿਕ ਤੌਰ ‘ਤੇ ਮਜ਼ਬੂਤ ਬਣਨ ਵਿੱਚ ਮਦਦਗਾਰ ਸਾਬਤ ਹੋ ਰਹੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਬੈਕਫਿੰਕੋ ਵੱਲੋਂ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਹੋ ਰਹੇ ਹਨ ਅਤੇ ਉਹ ਆਪਣੇ ਪੈਰਾਂ ‘ਤੇ ਖੜ੍ਹੇ ਹੋ ਸਕਦੇ ਹਨ। ਸ੍ਰੀ ਸੈਣੀ ਨੇ ਪੰਜਾਬ ਦੇ ਪਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਵੈ-ਰੁਜ਼ਗਾਰ ਸ਼ੁਰੂ ਕਰਨ ਜਾਂ ਉਚੇਰੀ ਸਿੱਖਿਆ ਲਈ ਲਾਭ ਲੈਣ ਵਾਸਤੇ ਬੈਕਫਿੰਕੋ ਨਾਲ ਸੰਪਰਕ ਕਰਨ ਅਤੇ ਸਰਕਾਰ ਦੀਆਂ ਸਕੀਮਾਂ ਦਾ ਪੂਰਾ ਫਾਇਦਾ ਉਠਾਉਣ।

Leave a Reply

Your email address will not be published. Required fields are marked *