
ਚੰਡੀਗੜ੍ਹ, 19 ਅਪ੍ਰੈਲ 2026: ਪੰਜਾਬ ਵਿੱਚ ਤਾਪਮਾਨ ਲਗਾਤਾਰ ਵਧਦਾ ਜਾ ਰਿਹਾ ਹੈ। ਬੀਤੇ ਦਿਨ ਸੂਬੇ ਦੇ ਔਸਤ ਵੱਧੋ-ਵੱਧ ਤਾਪਮਾਨ ਵਿੱਚ ਲਗਭਗ 1.8 ਡਿਗਰੀ ਸੈਲਸੀਅਸ ਦਾ ਇਜ਼ਾਫ਼ਾ ਦਰਜ ਕੀਤਾ ਗਿਆ, ਜੋ ਆਮ ਤੋਂ ਕਰੀਬ 3.5 ਡਿਗਰੀ ਵੱਧ ਹੈ। ਆਉਣ ਵਾਲੇ ਦਿਨਾਂ ਵਿੱਚ ਗਰਮੀ ਹੋਰ ਤੇਜ਼ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੌਸਮ ਵਿਭਾਗ ਮੁਤਾਬਕ ਅੱਜ ਤੋਂ ਲੈ ਕੇ 22 ਅਪ੍ਰੈਲ ਤੱਕ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ ਅਤੇ ਇਸ ਦੌਰਾਨ ਕਿਸੇ ਕਿਸਮ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ।
ਸਾਫ਼ ਮੌਸਮ ਅਤੇ ਤਿੱਖੀ ਧੁੱਪ ਕਾਰਨ ਤਾਪਮਾਨ ਵਿੱਚ ਹੋਰ ਵਾਧਾ ਹੋਵੇਗਾ। ਬੀਤੇ ਦਿਨ ਸੂਬੇ ਦਾ ਸਭ ਤੋਂ ਵੱਧ ਤਾਪਮਾਨ 41.1 ਡਿਗਰੀ ਸੈਲਸੀਅਸ ਬਠਿੰਡਾ ਵਿੱਚ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ ਤਾਪਮਾਨ 40.0 ਡਿਗਰੀ ਰਿਹਾ, ਜਦਕਿ ਚੰਡੀਗੜ੍ਹ ਏਅਰਪੋਰਟ ‘ਤੇ ਇਹ 38.2 ਡਿਗਰੀ ਦਰਜ ਕੀਤਾ ਗਿਆ।
ਹੋਰ ਜ਼ਿਲ੍ਹਿਆਂ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਵਿੱਚ 36.8 ਡਿਗਰੀ, ਲੁਧਿਆਣਾ ਵਿੱਚ 39.8 ਡਿਗਰੀ, ਪਟਿਆਲਾ ਵਿੱਚ 40.4 ਡਿਗਰੀ, ਪਠਾਨਕੋਟ ਵਿੱਚ 35.8 ਡਿਗਰੀ, ਫਰੀਦਕੋਟ ਵਿੱਚ 36.2 ਡਿਗਰੀ, ਗੁਰਦਾਸਪੁਰ ਵਿੱਚ 34.0 ਡਿਗਰੀ ਅਤੇ ਐਸਬੀਐਸ ਨਗਰ ਦੇ ਬੱਲੋਵਾਲ ਸੌਂਖੜੀ ਵਿੱਚ 37.5 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
ਇਸੇ ਤਰ੍ਹਾਂ ਫਾਜ਼ਿਲਕਾ ਵਿੱਚ 36.8 ਡਿਗਰੀ, ਫਿਰੋਜ਼ਪੁਰ ਵਿੱਚ 37.2 ਡਿਗਰੀ, ਹੁਸ਼ਿਆਰਪੁਰ ਵਿੱਚ 37.3 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਵਿੱਚ 36.5 ਡਿਗਰੀ, ਮੁਹਾਲੀ ਵਿੱਚ 38.1 ਡਿਗਰੀ, ਰੋਪੜ ਵਿੱਚ 37.6 ਡਿਗਰੀ ਅਤੇ ਭਾਖੜਾ ਡੈਮ (ਰੂਪਨਗਰ) ਵਿੱਚ 37.4 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
