Saturday, May 23Punjabi People

ਸਪੀਕਰ ਸੰਧਵਾਂ ਨੇ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੀ ਪੰਜਾਬ ਦੀ ਵਿਦਿਆਰਥਣ ਕਰਤਿਕਾ ਚੌਧਰੀ ਨੂੰ ਕੀਤਾ ਸਨਮਾਨਿਤ

ਚੰਡੀਗੜ੍ਹ, 16 ਮਾਰਚ 2026:  ਪੰਜਾਬ ਵਿਧਾਨ ਸਭਾ ਦੇ ਸਪੀਕਰ Kultar Singh Sandhwan ਨੇ ਅੱਜ ਆਪਣੇ ਚੈਂਬਰ ਵਿੱਚ ਇਸ ਸਾਲ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਪੰਜਾਬ ਦੇ ਵਿਦਿਆਰਥੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਰੌਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਵਿਦਿਆਰਥੀਆਂ ਨੂੰ ਸਮਰਪਣ, ਇਮਾਨਦਾਰੀ ਅਤੇ ਨਿਸ਼ਠਾ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਵੀ ਦੇਖੀ। ਸਪੀਕਰ ਨੇ ਉਨ੍ਹਾਂ ਨਾਲ ਗੱਲਬਾਤ ਕਰਦਿਆਂ ਸਰਕਾਰ ਅਤੇ ਸਰਕਾਰੀ ਕਰਮਚਾਰੀਆਂ ਦੀ ਭੂਮਿਕਾ ਵਿਚਲਾ ਅਸਲ ਅੰਤਰ ਵੀ ਸਮਝਾਇਆ।

ਇਸ ਦੌਰਾਨ ਸਪੀਕਰ ਸੰਧਵਾਂ ਨੇ ਵਿਦਿਆਰਥੀਆਂ ਨੂੰ ਲੋਈ ਅਤੇ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ Gurmeet Singh Khudian ਅਤੇ Hardeep Singh Mundian ਦੇ ਨਾਲ ਨਾਲ ਵਿਰੋਧੀ ਧਿਰ ਦੇ ਨੇਤਾ Partap Singh Bajwa ਨੇ ਵੀ ਵਿਦਿਆਰਥੀਆਂ ਨੂੰ ਇਸ ਮਹੱਤਵਪੂਰਨ ਉਪਲਬਧੀ ਲਈ ਵਧਾਈ ਦਿੱਤੀ।

Leave a Reply

Your email address will not be published. Required fields are marked *