Saturday, May 23Punjabi People

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਵੇ: Harpreet Singh

Barnala, 6 ਅਪ੍ਰੈਲ 2026: ਪੰਜਾਬ ਸਰਕਾਰ ਵੱਲੋਂ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦੇਣ ਲਈ ਚਲਾਈ ਜਾ ਰਹੀ “ਮੁੱਖ ਮੰਤਰੀ ਸਿਹਤ ਯੋਜਨਾ” ਹੇਠ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਤੱਕ ਇਸ ਬਾਰੇ ਜਾਣਕਾਰੀ ਪਹੁੰਚਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਹਦਾਇਤਾਂ ਡਿਪਟੀ ਕਮਿਸ਼ਨਰ Harpreet Singh ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਹੋਈ ਮੀਟਿੰਗ ਦੌਰਾਨ ਸਬੰਧਤ ਅਧਿਕਾਰੀਆਂ ਨੂੰ ਦਿੱਤੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਇਸ ਯੋਜਨਾ ਤਹਿਤ ਹੁਣ ਤੱਕ 89,112 ਲੋਕਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ। ਪਿੰਡਾਂ ਅਤੇ ਸ਼ਹਿਰਾਂ ਵਿੱਚ 21 ਵਿਸ਼ੇਸ਼ ਕੈਂਪ ਲਗਾਤਾਰ ਚੱਲ ਰਹੇ ਹਨ, ਜਦਕਿ ਕਾਮਨ ਸਰਵਿਸ ਸੈਂਟਰਾਂ ਰਾਹੀਂ ਵੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਇਨ੍ਹਾਂ ਸੈਂਟਰਾਂ ਵਿੱਚ ਰਜਿਸਟ੍ਰੇਸ਼ਨ ਦੀ ਗਤੀ ਹੋਰ ਵਧਾਈ ਜਾਵੇ ਤਾਂ ਜੋ ਹਰ ਯੋਗ ਵਿਅਕਤੀ ਨੂੰ ਯੋਜਨਾ ਦਾ ਲਾਭ ਮਿਲ ਸਕੇ।

ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮਿੰਦਰ ਕੌਰ ਔਜਲਾ ਨੇ ਜਾਣਕਾਰੀ ਦਿੱਤੀ ਕਿ ਯੋਜਨਾ ਅਧੀਨ ਸਿਵਲ ਹਸਪਤਾਲ ਬਰਨਾਲਾ, ਸਬ-ਡਿਵਿਜ਼ਨਲ ਹਸਪਤਾਲ ਤਪਾ, ਸੀਐਚਸੀ ਧਨੌਲਾ, ਮਹਿਲ ਕਲਾਂ, ਭਦੌੜ ਅਤੇ ਚੰਨਣਵਾਲ ਤੋਂ ਇਲਾਵਾ 10 ਨਿੱਜੀ ਹਸਪਤਾਲ ਵੀ ਸੂਚੀਬੱਧ ਕੀਤੇ ਗਏ ਹਨ। ਸਿਹਤ ਵਿਭਾਗ ਵੱਲੋਂ ਆਸ਼ਾ ਵਰਕਰਾਂ ਦੇ ਜ਼ਰੀਏ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਰਜਿਸਟ੍ਰੇਸ਼ਨ ਵੀ ਕਰਵਾਈ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ, ਐੱਸਡੀਐੱਮ ਦਫ਼ਤਰ ਤਪਾ ਅਤੇ ਮਹਿਲ ਕਲਾਂ ਸਮੇਤ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿੱਚ ਲੱਗ ਰਹੇ ਕੈਂਪਾਂ ਦਾ ਲਾਭ ਲਿਆ ਜਾਵੇ। ਇਸ ਤੋਂ ਇਲਾਵਾ ਕਾਮਨ ਸਰਵਿਸ ਸੈਂਟਰਾਂ ’ਤੇ ਵੀ ਕਾਰਡ ਬਣਵਾਉਣ ਦੀ ਸਹੂਲਤ ਉਪਲਬਧ ਹੈ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ, ਐੱਸਡੀਐੱਮ ਬਰਨਾਲਾ ਡਾ. ਅਜੀਤਪਾਲ ਸਿੰਘ ਚਹਿਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *