
ਚੰਡੀਗੜ੍ਹ, 18 ਮਾਰਚ 2026: Punjab State Food Commission ਦੇ ਚੇਅਰਮੈਨ Bal Mukand Sharma ਦੀ ਅਗਵਾਈ ਹੇਠ Mahatma Gandhi State Institute of Public Administration, ਸੈਕਟਰ-26 ਚੰਡੀਗੜ੍ਹ ਵਿੱਚ ਫੂਡ ਪ੍ਰੋਸੈਸਿੰਗ ਅਤੇ ਖੇਤੀਬਾੜੀ ਆਧਾਰਿਤ ਉਦਯੋਗਾਂ ਦੀਆਂ ਸੰਭਾਵਨਾਵਾਂ ‘ਤੇ ਇਕ ਮਹੱਤਵਪੂਰਨ ਸੈਮੀਨਾਰ ਕਰਵਾਇਆ ਗਿਆ। ਇਹ ਸਮਾਗਮ ਕਮਿਸ਼ਨ ਵੱਲੋਂ ਹੀ ਆਯੋਜਿਤ ਕੀਤਾ ਗਿਆ ਸੀ। ਸਮਾਰੋਹ ਵਿੱਚ Nina Tangri, ਐਸੋਸੀਏਟ ਮੰਤਰੀ (ਸਮਾਲ ਬਿਜ਼ਨਸ), ਓਨਟਾਰੀਓ (ਕੈਨੇਡਾ) ਅਤੇ ਪੰਜਾਬ ਦੇ ਫੂਡ ਪ੍ਰੋਸੈਸਿੰਗ, ਖੇਤੀਬਾੜੀ, ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ Gurmeet Singh Khuddian ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਇਕੱਠ ਨੂੰ ਸੰਬੋਧਨ ਕਰਦਿਆਂ ਨੀਨਾ ਟਾਂਗਰੀ ਨੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਖੇਤਰਾਂ ਵਿੱਚ ਪੰਜਾਬ ਦੀ ਬੇਅੰਤ ਸਮਰੱਥਾ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਖੇਤੀਬਾੜੀ, ਤਕਨਾਲੋਜੀ ਅਤੇ ਫੂਡ ਪ੍ਰੋਸੈਸਿੰਗ ਦੇ ਖੇਤਰਾਂ ਵਿੱਚ ਪੰਜਾਬ ਅਤੇ ਕੈਨੇਡਾ ਦਰਮਿਆਨ ਸਾਂਝ ਹੋਰ ਮਜ਼ਬੂਤ ਕੀਤੀ ਜਾ ਸਕਦੀ ਹੈ। ਗਿਆਨ, ਤਕਨਾਲੋਜੀ ਅਤੇ ਨਿਵੇਸ਼ ਦੇ ਆਦਾਨ-ਪ੍ਰਦਾਨ ਨਾਲ ਦੋਵੇਂ ਪਾਸਿਆਂ ਦੇ ਕਿਸਾਨਾਂ ਅਤੇ ਉਦਯੋਗਾਂ ਨੂੰ ਵੱਡਾ ਲਾਭ ਮਿਲੇਗਾ।
ਇਸ ਮੌਕੇ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਖੇਤੀਬਾੜੀ ਵਿੱਚ ਨਵੀਂ ਸੋਚ, ਆਧੁਨਿਕ ਤਕਨਾਲੋਜੀ ਦੇ ਇਸਤੇਮਾਲ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਫੂਡ ਪ੍ਰੋਸੈਸਿੰਗ ਦੇ ਫੈਲਾਅ ਨਾਲ ਕਿਸਾਨਾਂ ਦੀ ਆਮਦਨ ਵਧੇਗੀ ਅਤੇ ਪੰਜਾਬ ਦੇ ਖੇਤੀ ਉਤਪਾਦਾਂ ਨੂੰ ਵਿਸ਼ਵ ਬਾਜ਼ਾਰਾਂ ਤੱਕ ਪਹੁੰਚਾਉਣ ਲਈ ਨਵੇਂ ਰਾਹ ਖੁੱਲਣਗੇ।
ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਸਾਰੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਖੇਤਰ ਨੂੰ ਪ੍ਰੋਤਸਾਹਿਤ ਕਰਨਾ ਸਮੇਂ ਦੀ ਲੋੜ ਹੈ, ਕਿਉਂਕਿ ਇਸ ਨਾਲ ਖੇਤੀ ਉਪਜ ਵਿੱਚ ਮੁੱਲ ਵਾਧਾ ਹੋਵੇਗਾ ਅਤੇ ਕਿਸਾਨਾਂ ਨੂੰ ਵਧੀਆ ਆਰਥਿਕ ਲਾਭ ਮਿਲੇਗਾ।
ਸੈਮੀਨਾਰ ਦੌਰਾਨ ਵੱਖ-ਵੱਖ ਖੇਤਰਾਂ ਦੇ ਮਾਹਿਰਾਂ ਅਤੇ ਉਦਯੋਗਿਕ ਪ੍ਰਤੀਨਿਧੀਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ। N. S. Brar, ਚੇਅਰਮੈਨ Pagro Frozen Foods, ਨੇ ਫੂਡ ਪ੍ਰੋਸੈਸਿੰਗ ਖੇਤਰ ਵਿੱਚ ਆਪਣੀ ਪ੍ਰੇਰਣਾਦਾਇਕ ਉਦਯੋਗਿਕ ਯਾਤਰਾ ਬਿਆਨ ਕੀਤੀ।
ਉਨ੍ਹਾਂ ਦੱਸਿਆ ਕਿ ਕਿਵੇਂ ਸੰਘਰਸ਼ ਅਤੇ ਦ੍ਰਿੜ ਨਿਸ਼ਚੇ ਨਾਲ ਉਨ੍ਹਾਂ ਪੰਜਾਬ ਦੇ ਸਫਲਤਮ ਫੂਡ ਪ੍ਰੋਸੈਸਿੰਗ ਉਦਯਮਾਂ ਵਿੱਚੋਂ ਇੱਕ ਖੜ੍ਹਾ ਕੀਤਾ। ਉੱਚ ਗੁਣਵੱਤਾ ਵਾਲੀਆਂ ਸਬਜ਼ੀਆਂ ਅਤੇ ਫਲਾਂ ਦੇ ਉਤਪਾਦਨ ਵਿੱਚ ਪੰਜਾਬ ਦੀ ਮਜ਼ਬੂਤੀ ਉਜਾਗਰ ਕਰਦਿਆਂ ਉਨ੍ਹਾਂ ਮਾਣ ਨਾਲ ਦੱਸਿਆ ਕਿ ਉਨ੍ਹਾਂ ਨੇ ਸ਼ੁਰੂਆਤ McDonald’s ਨੂੰ 40 ਮੀਟ੍ਰਿਕ ਟਨ ਫ੍ਰੋਜ਼ਨ ਸਬਜ਼ੀਆਂ ਸਪਲਾਈ ਕਰਕੇ ਕੀਤੀ ਸੀ, ਜੋ ਅੱਜ ਵਧ ਕੇ 10,000 ਮੀਟ੍ਰਿਕ ਟਨ ਤੋਂ ਵੱਧ ਪ੍ਰੋਸੈਸਡ ਉਤਪਾਦਾਂ ਤੱਕ ਪਹੁੰਚ ਗਈ ਹੈ।
ਉਨ੍ਹਾਂ ਇਹ ਵੀ ਸਾਂਝਾ ਕੀਤਾ ਕਿ ਉਨ੍ਹਾਂ ਦੀ ਕੰਪਨੀ ਅੱਜ ਜਾਪਾਨ, ਇੰਡੋਨੇਸ਼ੀਆ, ਫਿਲੀਪੀਨਜ਼, ਕੈਨੇਡਾ ਅਤੇ ਸਿੰਗਾਪੁਰ ਸਮੇਤ ਕਈ ਦੇਸ਼ਾਂ ਵਿੱਚ ਨਿਰਯਾਤ ਕਰ ਰਹੀ ਹੈ।Narpinderpal Singh, ਵਾਈਸ ਚਾਂਸਲਰ Graphic Era University ਅਤੇ Guru Nanak Dev University ਦੇ ਫੂਡ ਟੈਕਨਾਲੋਜੀ ਦੇ ਸਾਬਕਾ ਮੁਖੀ ਤੇ ਡਾਇਰੈਕਟਰ ਰਿਸਰਚ ਨੇ ਵੀਡੀਓ ਕਾਨਫਰੰਸ ਰਾਹੀਂ ਸੰਬੋਧਨ ਕਰਦਿਆਂ ਫੂਡ ਟੈਕਨਾਲੋਜੀ ਅਤੇ ਖੋਜ ਖੇਤਰ ਵਿੱਚ ਨਵੀਆਂ ਤਰੱਕੀਆਂ ਬਾਰੇ ਜਾਣਕਾਰੀ ਦਿੱਤੀ।
ਹੋਰ ਪ੍ਰਮੁੱਖ ਹਸਤੀਆਂ ਵਿੱਚ Mangal Singh Bassi, Arun Grover (ਚੇਅਰਮੈਨ, Amartex Group), Pavittar Kaur (ਸਲਾਹਕਾਰ, ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲਾ, ਭਾਰਤ ਸਰਕਾਰ), Inderdeep Singh Cheema, Vikram Bajwa (ਸਾਬਕਾ CGM, Reserve Bank of India), M. S. Aujla ਅਤੇ Jaswinder Singh ਸ਼ਾਮਲ ਸਨ, ਜਿਨ੍ਹਾਂ ਨੇ ਸੈਮੀਨਾਰ ਸੰਬੰਧੀ ਆਪਣੇ ਕੀਮਤੀ ਵਿਚਾਰ ਪ੍ਰਗਟ ਕੀਤੇ।Vijay Dutt, ਮੈਂਬਰ Punjab State Food Commission, ਜਿਨ੍ਹਾਂ ਨੇ ਪ੍ਰੋਗਰਾਮ ਦੀ ਕਾਰਵਾਈ ਸੰਚਾਲਿਤ ਕੀਤੀ, ਨੇ ਕਿਹਾ ਕਿ ਅਜਿਹੇ ਸੈਮੀਨਾਰ ਫੂਡ ਪ੍ਰੋਸੈਸਿੰਗ ਅਤੇ ਖੇਤੀ ਆਧਾਰਿਤ ਉਦਯੋਗਾਂ ਨੂੰ ਨਵੀਂ ਦਿਸ਼ਾ ਦੇਣ ਦੇ ਨਾਲ ਅੰਤਰਰਾਸ਼ਟਰੀ ਸਹਿਯੋਗ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਅੰਤ ਵਿੱਚ Chetan Prakash Dhaliwal, ਮੈਂਬਰ ਕਮਿਸ਼ਨ, ਨੇ ਧੰਨਵਾਦ ਮਤਾ ਪੇਸ਼ ਕੀਤਾ।ਸਮਾਗਮ ਦੌਰਾਨ ਕਮਿਸ਼ਨ ਦੀ ਮੈਂਬਰ ਸਕੱਤਰ Kanu Thind ਨੇ ਨੀਨਾ ਟਾਂਗਰੀ ਨੂੰ ਪੰਜਾਬ ਦੀ ਰਵਾਇਤੀ ਫੁਲਕਾਰੀ ਭੇਟ ਕਰਕੇ ਸਨਮਾਨਿਤ ਕੀਤਾ। ਉਨ੍ਹਾਂ ਦੇ ਪਤੀ Ashwani Tangri ਅਤੇ Sudeep Singla ਵੀ ਵਿਸ਼ੇਸ਼ ਤੌਰ ‘ਤੇ ਮੌਜੂਦ
