Wednesday, July 29Punjabi People

ਪ੍ਰਧਾਨ ਮੰਤਰੀ ਨੂੰ ਤੁਰੰਤ ਹਸਤਕਸ਼ੇਪ ਕਰਕੇ ਅਰਬ ਦੇਸ਼ਾਂ ਵਿੱਚ ਫਸੇ ਭਾਰਤੀ ਨਾਗਰਿਕਾਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਉਣੀ ਚਾਹੀਦੀ ਹੈ: ਕੁਲਤਾਰ ਸਿੰਘ ਸੰਧਵਾ

ਫਰੀਦਕੋਟ/ਚੰਡੀਗੜ੍ਹ, 1 ਮਾਰਚ 2026 : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਇਰਾਨ-ਇਜ਼ਰਾਈਲ ਟਕਰਾਅ ਦੇ ਮੱਦੇਨਜ਼ਰ ਦੁਬਈ ਏਅਰਪੋਰਟ ਅਤੇ ਹੋਰ ਅਰਬ ਦੇਸ਼ਾਂ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਤੁਰੰਤ ਹਸਤਕਸ਼ੇਪ ਕੀਤਾ ਜਾਣਾ ਬਹੁਤ ਜ਼ਰੂਰੀ ਹੈ।

ਉਨ੍ਹਾਂ ਦੱਸਿਆ ਕਿ ਮੀਡੀਆ ਖਬਰਾਂ ਮੁਤਾਬਕ ਦੁਬਈ ਏਅਰਪੋਰਟ ਸਮੇਤ ਕਈ ਅਰਬ ਦੇਸ਼ਾਂ ਵਿੱਚ ਮੌਜੂਦਾ ਤਣਾਭਰੀ ਸਥਿਤੀ ਕਾਰਨ ਕਈ ਭਾਰਤੀ ਫਸੇ ਹੋਏ ਹਨ। ਇਸ ਗੰਭੀਰ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਸਪੀਕਰ ਸੰਧਵਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਨੂੰ ਸਿਖਰਲੀ ਤਰਜੀਹ ਦਿੱਤੀ ਜਾਵੇ।

ਸਪੀਕਰ ਸੰਧਵਾਂ ਨੇ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਤੁਰੰਤ ਕਾਰਵਾਈ ਕਰਦੇ ਹੋਏ ਸੰਬੰਧਤ ਅਧਿਕਾਰੀਆਂ ਨਾਲ ਤਾਲਮੇਲ ਬਣਾਉਣ ਅਤੇ ਪ੍ਰਭਾਵਿਤ ਭਾਰਤੀਆਂ ਲਈ ਖਾਸ ਉਡਾਣਾਂ ਦੀ ਵਿਵਸਥਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਸੰਕਟਕਾਲੀਨ ਸਮੇਂ ਵਿੱਚ ਤੇਜ਼ ਕੂਟਨੀਤਿਕ ਅਤੇ ਪ੍ਰਸ਼ਾਸਕੀ ਕਦਮ ਚੁੱਕਣਾ ਲਾਜ਼ਮੀ ਹੁੰਦਾ ਹੈ ਤਾਂ ਜੋ ਕੋਈ ਵੀ ਨਾਗਰਿਕ ਬਿਨਾਂ ਸਹਾਇਤਾ ਦੇ ਨਾ ਰਹਿ ਜਾਵੇ।

ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਹਰ ਭਾਰਤੀ ਦੀ ਸੁਰੱਖਿਆ ਅਤੇ ਸਨਮਾਨ ਸਭ ਤੋਂ ਉੱਚੀ ਪ੍ਰਾਥਮਿਕਤਾ ਹੋਣੀ ਚਾਹੀਦੀ ਹੈ ਅਤੇ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿੱਚ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰਨੀ ਚਾਹੀਦੀ ਹੈ।

Leave a Reply

Your email address will not be published. Required fields are marked *