Saturday, May 23Punjabi People

ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਰਹਿੰਦੀ ਦੁਨੀਆਂ ਤੱਕ ਸਮੂਹ ਮਨੁੱਖਤਾ ਲਈ ਪ੍ਰੇਰਣਾ ਅਤੇ ਮਾਰਗਦਰਸ਼ਨ ਬਣੀਆਂ ਰਹਿਣਗੀਆਂ: ਹਰਜੋਤ ਸਿੰਘ ਬੈਂਸ

ਨੰਗਲ, 1 ਫਰਵਰੀ 2026: ਪੰਜਾਬ ਦੇ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਸ. ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੇ ਪਾਵਨ ਅਵਸਰ ’ਤੇ ਕਲਸੇੜਾ, ਪੱਟੀ ਅਤੇ ਭਨਾਮ ਪਿੰਡਾਂ ਵਿੱਚ ਆਯੋਜਿਤ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਉਪਦੇਸ਼ਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਰਹਿੰਦੀ ਦੁਨੀਆਂ ਤੱਕ ਸਮੁੱਚੀ ਮਾਨਵਤਾ ਲਈ ਪ੍ਰੇਰਣਾ ਅਤੇ ਮਾਰਗਦਰਸ਼ਨ ਦਾ ਸਰੋਤ ਬਣੀਆਂ ਰਹਿਣਗੀਆਂ।

ਸਮਾਗਮ ਦੌਰਾਨ ਇਲਾਕਾ ਨਿਵਾਸੀਆਂ ਵੱਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਅਵਸਰ ’ਤੇ ਸ. ਬੈਂਸ ਨੇ ਕਲਸੇੜਾ, ਪੱਟੀ ਅਤੇ ਭਨਾਮ ਵਿਖੇ ਸਥਿਤ ਸ੍ਰੀ ਗੁਰੂ ਰਵਿਦਾਸ ਜੀ ਨਾਲ ਸੰਬੰਧਿਤ ਸੰਸਥਾਵਾਂ ਨੂੰ ਵਿਕਾਸ ਕਾਰਜਾਂ ਲਈ ਪੰਜ-ਪੰਜ ਲੱਖ ਰੁਪਏ ਦੀ ਆਰਥਿਕ ਸਹਾਇਤਾ ਪ੍ਰਦਾਨ ਕੀਤੀ, ਤਾਂ ਜੋ ਇਲਾਕੇ ਵਿੱਚ ਹੋਰ ਸੁਵਿਧਾਵਾਂ ਦਾ ਵਿਕਾਸ ਕੀਤਾ ਜਾ ਸਕੇ।

ਗੁਰੂ ਰਵਿਦਾਸ ਮੰਦਿਰਾਂ ਵਿੱਚ ਆਯੋਜਿਤ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮਾਜ ਨੂੰ ਸਮਾਨਤਾ, ਭਰਾਤਰੀਭਾਵ, ਪ੍ਰੇਮ ਅਤੇ ਮਨੁੱਖਤਾ ਦੇ ਮਾਰਗ ’ਤੇ ਅੱਗੇ ਵਧਣ ਦੀ ਸੇਧ ਦਿੱਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਸਿਰਫ਼ ਪੰਜਾਬ ਜਾਂ ਭਾਰਤ ਤੱਕ ਸੀਮਿਤ ਨਹੀਂ ਹਨ, ਸਗੋਂ ਪੂਰੀ ਦੁਨੀਆਂ ਲਈ ਮਾਰਗਦਰਸ਼ਕ ਹਨ, ਜੋ ਮਨੁੱਖਤਾ ਨੂੰ ਸਦਾ ਨੇਕੀ, ਇਮਾਨਦਾਰੀ, ਆਪਸੀ ਸਨਮਾਨ ਅਤੇ ਨਿਸ਼ਕਾਮ ਸੇਵਾ ਵੱਲ ਪ੍ਰੇਰਿਤ ਕਰਦੀਆਂ ਰਹਿਣਗੀਆਂ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜਿਕ ਸਮਾਨਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਸਾਰੇ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ।

ਇਸ ਮੌਕੇ ਡਾ. ਸੰਜੀਵ ਗੌਤਮ (ਜ਼ਿਲ੍ਹਾ ਪ੍ਰਧਾਨ, ਰੂਪਨਗਰ – ਆਮ ਆਦਮੀ ਪਾਰਟੀ), ਪੱਮੂ ਢਿੱਲੋਂ (ਬਲਾਕ ਪ੍ਰਧਾਨ), ਨਿਤਿਨ (ਬਲਾਕ ਪ੍ਰਧਾਨ), ਗੁਰਬਖਸ਼ ਕੌਰ (ਜ਼ਿਲ੍ਹਾ ਪਰਿਸ਼ਦ ਮੈਂਬਰ, ਭਨਾਮ), ਰਾਕੇਸ਼ ਵਰਮਾ (ਮੈਂਬਰ, ਸਵਰਨਕਾਰ ਬੋਰਡ), ਸੀਮਾ ਦੇਵੀ (ਬਲਾਕ ਸੰਮਤੀ ਮੈਂਬਰ), ਸੁੱਖਵਿੰਦਰ (ਸਰਪੰਚ, ਰਾਏਪੁਰ), ਜਸਵਿੰਦਰ ਭੰਗਲ (ਬਲਾਕ ਪ੍ਰਧਾਨ), ਰਵੀ (ਸਰਪੰਚ), ਮੈਡਮ ਪਿੰਕੀ ਸ਼ਰਮਾ, ਕਾਲਾ ਛੋਕਰ (ਬਲਾਕ ਪ੍ਰਧਾਨ), ਮਨਿੰਦਰ ਕੈਫ, ਮਨਜੀਤ (ਬਲਾਕ ਸੰਮਤੀ ਮੈਂਬਰ), ਰਣਜੀਤ ਬੱਗਾ (ਬਲਾਕ ਪ੍ਰਧਾਨ, ਐੱਸ.ਸੀ. ਵਿੰਗ), ਨਰਿੰਦਰ ਨਿੰਦੀ, ਬਲਰਾਮ ਰਾਣਾ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਪਤਵੰਤੇ ਅਤੇ ਸ਼ਰਧਾਲੂ ਹਾਜ਼ਰ ਸਨ।

Leave a Reply

Your email address will not be published. Required fields are marked *