Saturday, May 23Punjabi People

‘ਮੇਰਾ ਘਰ ਮੇਰੇ ਨਾਮ’ ਮੁਹਿੰਮ ਹੇਠ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਲਾਲ ਲਕੀਰ ਅੰਦਰ ਆਉਣ ਵਾਲੇ ਘਰਾਂ ਦੀਆਂ ਰਜਿਸਟਰੀਆਂ ਲੋਕਾਂ ਨੂੰ ਸੌਂਪੀਆਂ

ਭਦੌੜ/ਤਪਾ, 7 ਅਪ੍ਰੈਲ 2026: ਮੁੱਖ ਮੰਤਰੀ Bhagwant Mann ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਹਲਕਾ ਭਦੌੜ ਦੇ ਪਿੰਡ ਦੀਪਗੜ੍ਹ ਵਿੱਚ ਇੱਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ।

ਇਸ ਮੌਕੇ ਵਿਧਾਇਕ Labh Singh Ugoke ਨੇ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀਆਂ ਰਜਿਸਟਰੀਆਂ ਸੌਂਪੀਆਂ।

ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਲਾਲ ਲਕੀਰ ਅੰਦਰ ਰਹਿਣ ਵਾਲੇ ਲੋਕਾਂ ਕੋਲ ਕਾਨੂੰਨੀ ਦਸਤਾਵੇਜ਼ ਨਾ ਹੋਣ ਕਾਰਨ ਕਈ ਮੁਸ਼ਕਲਾਂ ਆਉਂਦੀਆਂ ਸਨ, ਪਰ ਹੁਣ ਇਸ ਯੋਜਨਾ ਰਾਹੀਂ ਉਨ੍ਹਾਂ ਨੂੰ ਆਪਣੇ ਘਰਾਂ ਦਾ ਮਾਲਕਾਨਾ ਹੱਕ ਮਿਲ ਗਿਆ ਹੈ। ਇਸ ਨਾਲ ਹੁਣ ਲੋਕ ਆਪਣੇ ਘਰਾਂ ‘ਤੇ ਬੈਂਕ ਕਰਜ਼ਾ ਅਤੇ ਹੋਰ ਸਹੂਲਤਾਂ ਵੀ ਪ੍ਰਾਪਤ ਕਰ ਸਕਣਗੇ।

ਸਮਾਗਮ ਦੌਰਾਨ ਐੱਸ.ਡੀ.ਐਮ. ਤਪਾ ਸ੍ਰੀ Ayush Goyal ਵੀ ਮੌਜੂਦ ਰਹੇ, ਜਿਨ੍ਹਾਂ ਨੇ ਸਕੀਮ ਨਾਲ ਸੰਬੰਧਿਤ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਅਤੇ ਇਸ ਨੂੰ ਲੋਕ-ਹਿਤੈਸ਼ੀ ਕਦਮ ਕਰਾਰ ਦਿੱਤਾ।

ਪਿੰਡ ਵਾਸੀਆਂ ਨੇ ਇਸ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਇਕ ਲਾਭ ਸਿੰਘ ਉੱਗੋਕੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਨੇ ਉਨ੍ਹਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਕੇ ਵੱਡੀ ਰਾਹਤ ਦਿੱਤੀ ਹੈ।

ਇਸ ਮੌਕੇ ਅੰਮ੍ਰਿਤ ਢਿੱਲਵਾਂ (ਚੇਅਰਮੈਨ, ਮਾਰਕੀਟ ਕਮੇਟੀ ਭਦੌੜ), ਸਰਪੰਚ ਅੰਗਰੇਜ ਸਿੰਘ ਦੀਪਗੜ੍ਹ, ਆਗੂ ਜੋਗਿੰਦਰ ਸਿੰਘ ਮਠਾੜੂ, ਗੁਰਤੇਜ ਸਿੰਘ ਧਾਲੀਵਾਲ (ਪ੍ਰਧਾਨ, ਟਰੱਕ ਯੂਨੀਅਨ ਤਪਾ) ਸਮੇਤ ਮਾਲ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *