Saturday, May 23Punjabi People

ਮੌਸਮ ਅਪਡੇਟ: ਪੰਜਾਬ, ਦਿੱਲੀ-ਐਨਸੀਆਰ ਅਤੇ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ, ਅਲਰਟ ਜਾਰੀ

IMD ਮੌਸਮ ਚੇਤਾਵਨੀ: ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਭਾਰਤ-ਪਾਕਿਸਤਾਨ ਸਰਹੱਦ ਨੇੜੇ ਅਸਮਾਨ ਦੀ ਇੱਕ ਤਸਵੀਰ ਜਾਰੀ ਕੀਤੀ, ਜਿਸ ਵਿੱਚ ਲਗਭਗ 1000 ਕਿਲੋਮੀਟਰ ਖੇਤਰ ‘ਚ ਫੈਲਿਆ ਘਣਾ ਹਨੇਰਾ ਦਿਖਾਈ ਦਿੱਤਾ। ਇਸ ਤਸਵੀਰ ਵਿੱਚ ਇੱਕ ਵੱਡਾ ਬੱਦਲ ਛਾਇਆ ਹੋਇਆ ਨਜ਼ਰ ਆ ਰਿਹਾ ਹੈ। ਵਿਭਾਗ ਦੇ ਮੁਤਾਬਕ ਅਫਗਾਨਿਸਤਾਨ ਵੱਲੋਂ ਆ ਰਹੀ ਪੱਛਮੀ ਗੜਬੜ (ਵੈਸਟਰਨ ਡਿਸਟਰਬੈਂਸ) ਕਾਰਨ ਦਿੱਲੀ-ਐਨਸੀਆਰ ਅਤੇ ਉੱਤਰੀ ਭਾਰਤ ਦੇ ਮੌਸਮ ‘ਤੇ ਅਸਰ ਪੈ ਰਿਹਾ ਹੈ।

IMD ਦੇ ਵਿਗਿਆਨੀ ਆਨੰਦ ਕੁਮਾਰ ਦਾਸ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਅਫਗਾਨਿਸਤਾਨ ਉੱਪਰ ਬਣ ਰਹੀ ਚੱਕਰਵਾਤੀ ਗਤੀਵਿਧੀ ਅਤੇ ਸਰਗਰਮ ਪੱਛਮੀ ਗੜਬੜ ਕਾਰਨ ਅਗਲੇ ਦੋ ਦਿਨਾਂ ਦੌਰਾਨ ਦਿੱਲੀ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਧੂੜ ਭਰੇ ਤੂਫ਼ਾਨ, ਬਿਜਲੀ ਚਮਕਣ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਦਿੱਲੀ-ਐਨਸੀਆਰ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ, ਜਿੱਥੇ ਸ਼ਨੀਵਾਰ ਦੁਪਹਿਰ ਤੋਂ ਸ਼ਾਮ ਤੱਕ 30-40 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਦੱਸਿਆ ਕਿ ਅਫਗਾਨਿਸਤਾਨ, ਈਰਾਨ ਅਤੇ ਪਾਕਿਸਤਾਨ ਵਿੱਚ ਬਣ ਰਹੀਆਂ ਮੌਸਮੀ ਗਤੀਵਿਧੀਆਂ ਹੌਲੀ-ਹੌਲੀ ਪੂਰਬ ਵੱਲ ਵਧ ਰਹੀਆਂ ਹਨ, ਜਿਸ ਨਾਲ ਉੱਤਰ-ਪੱਛਮੀ ਰਾਜਾਂ ਵਿੱਚ ਮੀਂਹ, ਗਰਜ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਬਣ ਰਹੀ ਹੈ। ਇਸ ਦੇ ਚਲਦਿਆਂ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਮੀਂਹ ਪੈ ਸਕਦਾ ਹੈ। ਇਸ ਤੋਂ ਬਾਅਦ ਸ਼ਨੀਵਾਰ ਤੱਕ ਉੱਤਰਾਖੰਡ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਵੀ ਮੌਸਮ ਬਦਲਣ ਦੀ ਸੰਭਾਵਨਾ ਹੈ। ਇਸ ਦੌਰਾਨ ਦਿੱਲੀ ਨਾਲ ਲੱਗਦੇ ਫਰੀਦਾਬਾਦ ਵਿੱਚ ਮੀਂਹ ਦਰਜ ਕੀਤਾ ਗਿਆ ਹੈ।

ਦਿੱਲੀ-ਐਨਸੀਆਰ ਵਿੱਚ ਮੀਂਹ ਦਾ ਦੌਰ ਜਾਰੀ ਰਹੇਗਾ ਅਤੇ ਹਫ਼ਤੇ ਦੇ ਅਖੀਰ ਤੱਕ ਵੀ ਬਾਰਿਸ਼ ਦੀ ਸੰਭਾਵਨਾ ਹੈ। IMD ਨੇ ਸ਼ਨੀਵਾਰ ਲਈ ਪੀਲਾ ਅਲਰਟ ਜਾਰੀ ਕਰਦਿਆਂ ਕਿਹਾ ਹੈ ਕਿ ਦੁਪਹਿਰ ਅਤੇ ਸ਼ਾਮ ਸਮੇਂ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ, ਗਰਜ-ਚਮਕ ਅਤੇ 20-30 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ, ਜੋ ਕੁਝ ਥਾਵਾਂ ‘ਤੇ 40-50 ਕਿਮੀ ਪ੍ਰਤੀ ਘੰਟਾ ਤੱਕ ਵੀ ਪਹੁੰਚ ਸਕਦੀਆਂ ਹਨ।

Leave a Reply

Your email address will not be published. Required fields are marked *